16 ਫਰਵਰੀ ਨੂੰ ਪੂਰੇ ਭਾਰਤ ‘ਚ ਰਹੇਗਾ ਚੱਕਾ ਜਾਮ

ਰੂਪਨਗਰ : ਕੇਂਦਰ ਸਰਕਾਰ (central government) ਦੇਸ਼ ਦੇ ਮਜ਼ਦੂਰਾਂ, ਕਿਸਾਨਾਂ, ਕਿਰਤੀ ਲੋਕਾਂ, ਮੁਲਾਜ਼ਮਾਂ, ਛੋਟੇ ਦੁਕਾਨਦਾਰਾਂ, ਨੌਜਵਾਨਾਂ, ਔਰਤਾਂ ਅਤੇ ਸਾਰੇ ਕਿਰਤੀ ਲੋਕਾਂ ਦੇ ਹੱਕਾਂ ’ਤੇ ਹਮਲਾ ਕਰਕੇ ਕਾਰਪੋਰੇਟ ਭਗਤੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ, ਜਿਸ ਦੇ ਵਿਰੋਧ ਵਿੱਚ ਸਾਂਝੇ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਸਮੁੱਚਾ ਮਜ਼ਦੂਰ ਭਾਈਚਾਰਾ ਇੱਕਜੁੱਟ ਕੀਤਾ ਹੈ ਅਤੇ ਸਰਕਾਰ ਨੂੰ ਕਾਰਪੋਰੇਟ ਭਗਤੀ ਛੱਡਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਮਜਬੂਰ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ 16 ਫਰਵਰੀ ਨੂੰ ਪੂਰੇ ਭਾਰਤ ਵਿੱਚ ਚੱਕਾ ਜਾਮ ਹੜਤਾਲ ਕਰ ਰਿਹਾ ਹੈ।

ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਾਮਰੇਡ ਮੋਹਰ ਸਿੰਘ ਖਾਬੜਾ, ਕਾਮਰੇਡ ਰਾਧੇ ਸ਼ਿਆਮ ਅਤੇ ਸੀਟੂ ਪੰਜਾਬ ਦੇ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਦੱਸਿਆ ਕਿ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 5 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਮੀਟਿੰਗ ਹੋਵੇਗੀ।

Leave a Reply

Your email address will not be published. Required fields are marked *