26 ਜਨਵਰੀ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਖੋਲ੍ਹੇ ਜਾਣਗੇ 125 ਨਵੇਂ ਮੁਹੱਲਾ ਕਲੀਨਿਕ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਆਪਣੇ ਵਾਅਦੇ ਅਨੁਸਾਰ 125 ਨਵੇਂ ਮੁਹੱਲਾ ਕਲੀਨਿਕ (125 new mohalla clinics) ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਸੀ.ਐਮ ਮਾਨ 26 ਜਨਵਰੀ ਨੂੰ ਇਹ ਮੁਹੱਲਾ ਕਲੀਨਿਕ ਜਨਤਾ ਨੂੰ ਸਮਰਪਿਤ ਕਰਨਗੇ। ਵਰਨਣਯੋਗ ਹੈ ਕਿ ਪੰਜਾਬ ਵਿੱਚ 112 ਕਲੀਨਿਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜੋ ਜਲਦੀ ਹੀ ਖੁੱਲ੍ਹਣਗੇ।

ਪੰਜਾਬ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਸਰਕਾਰ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ। ਪੰਜਾਬ ਵਿੱਚ ਰਾਜ ਸਰਕਾਰ ਵੱਲੋਂ ਪਹਿਲਾਂ ਹੀ 644 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿਨ੍ਹਾਂ ਦਾ ਆਮ ਲੋਕ ਲਾਭ ਉਠਾ ਰਹੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *