40 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਭਾਰਤ ਨਗਰ ਇਲਾਕੇ ‘ਚ ਇਕ ਦਰਗਾਹ ਨੇੜੇ ਸਬ-ਇੰਸਪੈਕਟਰ ਮਨਜੀਤ ਸਿੰਘ (Sub-Inspector Manjit Singh) ਦੀ ਅਗਵਾਈ ਹੇਠ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ 2 ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਫ਼ਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ (ਬਸਤੀ ਭੱਟੀਆਂ ਵਾਲੀ) ਦੇ ਇਲਾਕੇ ‘ਚ ਇਕ ਦਰਗਾਹ ਨੇੜੇ ਪੁੱਜੀ ਤਾਂ ਪੁਲਿਸ ਪਾਰਟੀ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਖੜ੍ਹੇ ਦੇਖਿਆ। ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਉਥੋਂ ਫ਼ਰਾਰ ਹੋ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ ਨੂੰ ਆਪਣੇ ਨਾਂ ਮੰਗਤ ਉਰਫ ਮੰਗਾ ਪੁੱਤਰ ਹਯਾਤ ਅਤੇ ਲੱਖਾ ਪੁੱਤਰ ਜੀਤਾ ਵਾਸੀ ਫਾਟਕ ਦੱਸਿਆ। ਬਸਤੀ ਭੱਟੀਆਂ ਵਾਲੀ, ਜਿਸ ਕੋਲੋਂ ਤਲਾਸ਼ੀ ਲੈਣ ‘ਤੇ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *