Tuesday, August 26, 2025
Tuesday, August 26, 2025

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਨੂੰ ਕੀਤਾ ਜਾਵੇਗਾ ਸਨਮਾਨ

Date:

ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ (International Divyang Day) ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में तबाही के बीच अलर्ट जारी! School हो गए बंद, लोगों को सावधान रहने की अपील

  पंजाब: पंजाब में लगातार हो रही भारी बारिश ने...

पंजाब में तबाही! ब्यास दरिया ने तोड़े सारे रिकॉर्ड

  सुल्तानपुर लोधी - पिछले 20 दिनों से आहली कलां...

जम्मू के डोडा और किश्तवाड़ में बादल फटा:कई घर बहने की खबर

जयपुर/उदयपुर/लखनऊ/शिमला--जम्मू-कश्मीर के डोडा और किश्तवाड़ जिले में कई जगहों...