ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
Related Posts
ਰਵਨੀਤ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ CISF ਜਵਾਨ ਦੀ ਗੋਲੀ ਲੱਗਣ ਨਾਲ ਮੌਤ
ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਦੀ ਸੁਰੱਖਿਆ ਲਈ ਤਾਇਨਾਤ ਸੀ.ਆਈ.ਐਸ.ਐਫ. ਜਵਾਨ ਦੀ ਦੇਰ ਰਾਤ ਸ਼ੱਕੀ ਹਾਲਾਤਾਂ…
ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ…
ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ‘ਚ ਨਿਯੁਕਤ ਕੀਤੇ ਨਵੇਂ ਪ੍ਰਿੰਸੀਪਲ
ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਐਸ.ਓ.ਈ., ਡੀ.ਆਈ.ਈ.ਟੀ, ਮੈਰੀਟੋਰੀਅਸ ਸਕੂਲਾਂ ਵਿੱਚ ਨਵੇਂ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਕਾਰਨ ਪ੍ਰਬੰਧਕੀ ਲੋੜਾਂ…