ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀ ਵਿਪਾਸਨਾ ਲਈ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐੱਮ ਮਾਨ ਵਿਸ਼ਾਖਾਪਟਨਮ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ 4 ਦਿਨਾਂ ਤੱਕ ਵਿਪਾਸਨਾ ਕਰਨਗੇ।
ਇਸ ਤੋਂ ਬਾਅਦ ਉਹ ਸ਼ਨੀਵਾਰ ਨੂੰ ਦਿੱਲੀ ਪਰਤਣਗੇ ਅਤੇ ਫਿਰ 7-8 ਜਨਵਰੀ ਨੂੰ ਗੁਜਰਾਤ ਜਾਣਗੇ, ਜਿੱਥੇ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 10 ਦਿਨਾਂ ਲਈ ਵਿਪਾਸਨਾ ਮੈਡੀਟੇਸ਼ਨ ਲਈ ਗਏ ਸਨ। ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹੁਸ਼ਿਆਰਪੁਰ ਆਏ ਸਨ।