ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਨਾਲ ਹਲਕੇ ਦੇ ਵਿਕਾਸ ਕਾਰਜ ਉਲੀਕੇ ਜਾਣਗੇ । ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ।
Related Posts
ਮੁੱਖ ਮੰਤਰੀ ਮਾਨ ਨੇ ਅੱਜ 518 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਾਂ ਸਰਕਾਰ ਅਤੇ ਲੋਕਾਂ ਵਿੱਚ ਦੂਰੀ ਸੀ ਪਰ…
ਮੁੱਖ ਮੰਤਰੀ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ‘ਚ ਅਚਨਚੇਤ ਕੀਤੀ ਚੈਕਿੰਗ
ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਫਤਿਹਗੜ੍ਹ ਸਾਹਿਬ (Fatehgarh Sahib) ਵਿੱਚ ਅਚਨਚੇਤ ਚੈਕਿੰਗ ਕੀਤੀ। ਪ੍ਰਾਪਤ ਖਬਰਾਂ ਅਨੁਸਾਰ…
ਮਨਜੀਤ ਸਿੰਘ ਜੀਕੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਿਛਲੇ ਸਾਲਾਂ ਦੌਰਾਨ ਪਾਰਟੀ ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ…