ASI ਦੀ ਅੱਜ ਸਵੇਰੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਨਿਹਾਲ ਸਿੰਘ ਵਾਲਾ : ਥਾਣਾ ਨਿਹਾਲ ਸਿੰਘ ਵਾਲਾ (Nihal Singh Wala police station) ਅਧੀਨ ਪੈਂਦੀ ਚੌਕੀ ਦੀਨਾ ਦੇ ਇੰਚਾਰਜ ਨਾਇਬ ਸਿੰਘ (Naib Singh) ਦੀ ਅੱਜ ਸਵੇਰੇ ਡਿਊਟੀ ਦੌਰਾਨ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ। ਉਹ 56 ਸਾਲਾਂ ਦੇ ਸਨ। ਡੀ.ਐਸ.ਪੀ ਮਨਜੀਤ ਸਿੰਘ ਢੇਸੀ ਅਤੇ ਸਹਾਇਕ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਨਾਇਬ ਸਿੰਘ ਨੂੰ ਸਵੇਰੇ ਤਿੰਨ ਵਜੇ ਛਾਤੀ ਵਿੱਚ ਦਰਦ ਹੋਇਆ। ਉਸ ਨੂੰ ਨਿਹਾਲ ਸਿੰਘ ਵਾਲਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਨਾਇਬ ਸਿੰਘ ਆਪਣੇ ਪਿੱਛੇ ਦੋ ਨਾਬਾਲਗ ਬੱਚੇ ਛੱਡ ਗਿਆ ਹੈ। ਨਾਇਬ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਮਾਲਸਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਡੀ.ਐਸ.ਪੀ. ਮਨਜੀਤ ਸਿੰਘ ਢੇਸੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਨਾਇਬ ਸਿੰਘ ਇੱਕ ਚੰਗੇ ਪੁਲਿਸ ਅਫ਼ਸਰ ਸਨ। ਨਾਇਬ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਇਲਾਕੇ ਦੇ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *