CM ਮਨੋਹਰ ਲਾਲ ਨੇ ਮੰਤਰੀ ਬਨਵਾਰੀ ਲਾਲ ਨੂੰ ਕੀਤਾ ਤਲਬ

ਚੰਡੀਗੜ੍ਹ : ਹਰਿਆਣਾ ਦੇ ਬਹੁਚਰਚਿਤ ਸਹਿਕਾਰਤਾ ਵਿਭਾਗ (Much-Discussed Cooperative Department) ‘ਚ ਹੋਏ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਐਕਸ਼ਨ ਮੋਡ ‘ਚ ਆ ਗਏ ਹਨ, ਜਿਨ੍ਹਾਂ ਨੇ ਖੁਦ ਪੂਰੇ ਮਾਮਲੇ ਦੀ ਕਮਾਨ ਸੰਭਾਲ ਲਈ ਹੈ ਅਤੇ ਵਿਭਾਗ ਦੇ ਮੰਤਰੀ ਡਾਕਟਰ ਬਨਵਾਰੀ ਲਾਲ ਨੂੰ ਤਲਬ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਰੀਬ ਇਕ ਘੰਟਾ ਇਸ ਮਾਮਲੇ ‘ਤੇ ਮੰਤਰੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਹੈ ।

ਦੱਸਿਆ ਜਾ ਰਿਹਾ ਹੈ ਕਿ ਮੰਤਰੀ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਸੀ। ਨਿੱਜੀ ਸੂਤਰਾਂ ਅਨੁਸਾਰ ਸੂਚਨਾ ਮਿਲੀ ਹੈ ਕਿ ਇਸ ਵਿੱਚ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਸਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਨਹੀਂ ਜਾਵੇਗਾ।

Leave a Reply

Your email address will not be published. Required fields are marked *