ਸ੍ਰੀ ਫਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਰਹੇ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੋਵਾਂ ਨੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਨੇ ਲਿਖਿਆ – “ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਬੱਚਿਆਂ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਨਾਲ-ਨਾਲ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹਾਂ…
”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋਕ ਦਾ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਸੀ ਕਿ ਮੈਂ ਇਨ੍ਹੀਂ ਦਿਨੀਂ ਸੰਗਤ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਇਲਾਵਾ ਕੋਈ ਬਹਿਸ ਜਾਂ ਚਰਚਾ ਨਹੀਂ ਚਾਹੁੰਦਾ, ਇਸ ਲਈ ਪੰਜਾਬ ਸਰਕਾਰ ਨੇ ਭਾਵਨਾਵਾਂ ਦਾ ਸਤਿਕਾਰ ਕਰਦਿਆਂ 27 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਸੀ।