CM ਮਾਨ 11 ਤਰੀਕ ਨੂੰ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ

ਪਟਿਆਲਾ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (Punjab State Electricity Corporation Limited) (ਪਾਵਰਕਾਮ) ਨੇ ਹਾਲ ਹੀ ਵਿੱਚ ਖਰੀਦੇ ਗਏ ਗੋਇੰਦਵਾਲ ਸਾਹਿਬ ਥਰਮਲ ਪਲਾਂਟ (Goindwal Sahib Thermal Plant) ਨੂੰ ਅਧਿਕਾਰਤ ਕਰ ਦਿੱਤਾ ਹੈ। ਮੰਗਲਵਾਰ ਨੂੰ ਪਾਵਰਕੌਮ ਨੇ ਪਲਾਂਟ ਦਾ ਕਬਜ਼ਾ ਲੈਣ ਦੀ ਸਾਰੀ ਪ੍ਰਕਿਰਿਆ ਪੂਰੀ ਕਰ ਕੇ 1080 ਕਰੋੜ ਰੁਪਏ ਵਿੱਚ ਖਰੀਦੇ ਗਏ ਇਸ ਪਲਾਂਟ ਦੇ ਪੈਸੇ ਉਨ੍ਹਾਂ ਬੈਂਕਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੇ, ਜਿਨ੍ਹਾਂ ਨੇ ਇਸ ਪਲਾਂਟ ਨੂੰ ਪਹਿਲਾਂ ਹਾਸਲ ਕੀਤਾ ਸੀ।

ਸੂਤਰਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਇਸ ਪਲਾਂਟ ਦੀ ਖਰੀਦ ਨੂੰ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਨ ਲਈ 11 ਫਰਵਰੀ ਨੂੰ ਖਡੂਰ ਸਾਹਿਬ ਵਿਖੇ ਵੱਡੀ ਰੈਲੀ ਕਰ ਰਹੀ ਹੈ, ਜਿਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ਿਰਕਤ ਕਰਨਗੇ ਅਤੇ ਇਸ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ।

ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਕਿਸੇ ਪ੍ਰਾਈਵੇਟ ਕੰਪਨੀ ਨੂੰ ਖਰੀਦਿਆ ਗਿਆ ਹੈ, ਨਹੀਂ ਤਾਂ ਸਰਕਾਰੀ ਕੰਪਨੀਆਂ ਦੇ ਦੀਵਾਲੀਆਪਨ ਤੋਂ ਬਾਅਦ ਪ੍ਰਾਈਵੇਟ ਫਾਇਨਾਂਸਰਾਂ ਵੱਲੋਂ ਖਰੀਦੇ ਜਾਣ ਦੇ ਮਾਮਲੇ ਅਕਸਰ ਦੇਖਣ ਨੂੰ ਮਿਲਦੇ ਸਨ। ਦੱਸਣਯੋਗ ਹੈ ਕਿ ਗੋਇੰਦਵਾਲ ਸਾਹਿਬ ਥਰਮਲ ਪਲਾਂਟ 540 ਮੈਗਾਵਾਟ ਦਾ ਹੈ। ਪਲਾਂਟ ਵਿੱਚ 270 ਮੈਗਾਵਾਟ ਦੇ ਦੋ ਯੂਨਿਟ ਹਨ।

 

Leave a Reply

Your email address will not be published. Required fields are marked *