ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
DSP ਦਲਬੀਰ ਸਿੰਘ ਦੇ ਕਤਲ ਦਾ ਖੁੱਲ੍ਹਿਆ ਰਾਜ਼, ਮੁਲਜ਼ਮ ਗ੍ਰਿਫ਼ਤਾਰ
