IND vs ENG: ਭਾਰਤ ਨੇ 106 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ ਮੈਚ

ਵਿਸ਼ਾਖਾਪਟਨਮ : ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਦੂਜੇ ਟੈਸਟ ਮੈਚ ਦੇ ਚੌਥੇ ਦਿਨ ਇੱਥੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਇੰਗਲੈਂਡ ਨੇ ਹੈਦਰਾਬਾਦ ‘ਚ ਖੇਡਿਆ ਗਿਆ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤ ਲਿਆ ਸੀ। ਜਿੱਤ ਲਈ 399 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਦੂਜੀ ਪਾਰੀ ‘ਚ 292 ਦੌੜਾਂ ‘ਤੇ ਆਊਟ ਹੋ ਗਈ। ਇੰਗਲੈਂਡ ਲਈ ਜੈਕ ਕ੍ਰਾਊਲੀ ਨੇ ਸਭ ਤੋਂ ਵੱਧ 73 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਜਸਪ੍ਰੀਤ ਬੁਮਰਾਹ ਅਤੇ ਰਵੀਚੰਦਰਨ ਅਸ਼ਵਿਨ ਨੇ ਇਸ ਪਾਰੀ ਵਿੱਚ ਤਿੰਨ-ਤਿੰਨ ਵਿਕਟਾਂ ਲਈਆਂ। ਸੀਰੀਜ਼ ਦਾ ਤੀਜਾ ਟੈਸਟ 15 ਫਰਵਰੀ ਤੋਂ ਰਾਜਕੋਟ ‘ਚ ਖੇਡਿਆ ਜਾਵੇਗਾ।

ਇਸ ਤੋਂ ਪਹਿਲਾਂ ਦਿਨ ਦੇ ਸ਼ੁਰੂਆਤੀ ਸੈਸ਼ਨ ‘ਚ ਜਦੋਂ ਟੀਮ ਇੰਡੀਆ ਲੜਖੜਾਉਂਦੀ ਹੋਈ ਨਜ਼ਰ ਆਈ ਤਾਂ ਯਸ਼ਸਵੀ ਜਾਇਸਵਾਲ ਨੇ ਸੈਂਕੜਾ ਲਗਾ ਕੇ ਉਮੀਦਾਂ ਨੂੰ ਬਰਕਰਾਰ ਰੱਖਿਆ ਅਤੇ ਦਿਨ ‘ਚ ਸੈਂਕੜੇ ਨੂੰ ਦੋਹਰੇ ਸੈਂਕੜੇ ‘ਚ ਬਦਲ ਦਿੱਤਾ। ਇਸ ਕਾਰਨ ਇੰਗਲੈਂਡ ਖਿਲਾਫ ਦੂਜੇ ਟੈਸਟ ਦੇ ਦੂਜੇ ਦਿਨ ਭਾਰਤ ਦੀ ਪਹਿਲੀ ਪਾਰੀ 396 ਦੌੜਾਂ ‘ਤੇ ਸਮਾਪਤ ਹੋ ਗਈ। ਜੇਮਸ ਐਂਡਰਸਨ, ਸ਼ੋਏਬ ਬਸ਼ੀਰ ਅਤੇ ਰੇਹਾਨ ਅਹਿਮਦ ਨੇ 3-3 ਵਿਕਟਾਂ ਲਈਆਂ।

Leave a Reply

Your email address will not be published. Required fields are marked *