NIA ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਲਖਬੀਰ ਲੰਡਾ ਨੂੰ ਕੀਤਾ ਭਗੌੜਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ (gangster Lakhbir Singh alias Landa) ਨੂੰ ਕੌਮੀ ਜਾਂਚ ਏਜੰਸੀ (National Investigation Agency) (ਐਨਆਈਏ) ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਵੱਲੋਂ ਇੱਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ NIA ਲਖਬੀਰ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਤਿਆਰੀ ਕਰ ਰਹੀ ਹੈ। ਪਿਛਲੇ ਸਾਲ ਅਗਸਤ ਵਿੱਚ ਐਨ.ਆਈ.ਏ ਦੀ ਵਿਸ਼ੇਸ਼ ਅਦਾਲਤ ਨੇ ਤਰਨਤਾਰਨ ਦੇ ਪਿੰਡ ਕਰਿਆਣਾ ਵਿੱਚ ਅੱਤਵਾਦੀ ਲਖਬੀਰ ਸਿੰਘ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਵੀ ਦਿੱਤੇ ਸਨ।

ਐਨ.ਆਈ.ਏ. ਨੇ ਲਖਬੀਰ ਸਿੰਘ ਤੇ ਉਸ ਦੇ ਸਾਥੀਆਂ ਹਰਜਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਸਤਨਾਮ ਸਿੰਘ ਸੱਤਾ, ਪਰਮਿੰਦਰ ਖਹਿਰਾ, ਯਾਦਵਿੰਦਰ ਸਿੰਘ ਯਾਦਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦਿੱਲੀ ਸਥਿਤ ਐਨ.ਆਈ.ਏ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਹੈ, ਜੋ 9 ਅਕਤੂਬਰ 2023 ਤੋਂ ਸ਼ੁਰੂ ਹੋਈ ਸੀ। ਜ਼ਿਕਰਯੋਗ ਹੈ ਕਿ ਐਨਆਈਏ ਨੇ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਲਖਬੀਰ ਦੇ ਨਾਂ ‘ਤੇ ਨੋਟਿਸ ਜਾਰੀ ਕੀਤਾ ਗਿਆ ਅਤੇ ਇਕ ਮਹੀਨੇ ਬਾਅਦ ਲਖਬੀਰ ਨੂੰ ਭਗੌੜਾ ਐਲਾਨ ਦਿੱਤਾ ਗਿਆ।

Leave a Reply

Your email address will not be published. Required fields are marked *