Related Posts
जिला में विभिन्न रत्चात्मक गतिविधियों से मतदाताओं को लोकतंत्र के महापर्व में वोट डालने के लिए किया जा रहा प्रेरित
जिला में विभिन्न रत्चात्मक गतिविधियों से मतदाताओं को लोकतंत्र के महापर्व में वोट डालने के लिए किया जा रहा प्रेरित जिला में आगामी 25 मई तक जारी रहेगी स्वीप गतिविधियां चंडीगढ़,11 अप्रैल- मतदान प्रतिशत बढ़ाने के लिए यमुनानगर में लगातार स्वीप (व्यवस्थित मतदाता शिक्षा और चुनावी भागीदारी) गतिविधियां आयोजित कर…
ਪੰਜਾਬ ਵਿਧਾਨ ਸਭਾ ‘ਚ ਬਾਜਵਾ ਦੀ ਸਿਹਤ ਮੰਤਰੀ ਨਾਲ ਹੋਈ ਬਹਿਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Health…
ਮਲੇਰਕੋਟਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ – ਇੱਕੋ ਸਮੇਂ ਛਾਪੇਮਾਰੀ ਦੌਰਾਨ 17 ਦੋਸ਼ੀ ਗਿ੍ਫ਼ਤਾਰ
ਮਲੇਰਕੋਟਲਾ, 3 ਦਸੰਬਰ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵੱਲ ਅਹਿਮ ਕਦਮ ਪੁੱਟਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਸਵੇਰੇ 12 ਥਾਵਾਂ ‘ਤੇ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਲੈ ਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ ਰੱਖਣ ਦੇ ਦੋਸ਼ਾਂ ਹੇਠ ਕੁੱਲ 17 ਮੁਲਜ਼ਮਾਂ ਨੂੰ ਫੜਿਆ ਗਿਆ, ਜਿਨ੍ਹਾਂ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਵਿਅਕਤੀ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੇ ਹੱਸੇ ਵਜੋ ਇਹ ਆਪ੍ਰੇਸ਼ਨ ਮਾਲੇਰਕੋਟਲਾ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ 5 ਪਹਿਲਾਂ ਹੀ ਹਿਰਾਸਤ ਵਿੱਚ ਸਨ ਅਤੇ ਇੱਕ ਨੂੰ ਪੁਲੀਸ ਦੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਛਾਪੇਮਾਰੀ ਦੌਰਾਨ ਰਾਜਸਥਾਨ ਪੁਲਿਸ ਨੂੰ ਡਕੈਤੀ ਦੇ ਇੱਕ ਮਾਮਲੇ ਵਿੱਚ ਲੋੜੀਂਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਿਸ ਅਗਲੇਰੀ ਕਾਰਵਾਈ ਲਈ ਰਾਜਸਥਾਨ ਦੇ ਅਧਿਕਾਰੀਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ। Post Views: 82