ਮਾਲੇਰਕੋਟਲਾ, 14 ਦਸੰਬਰ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ “ਸੂਫ਼ੀ ਫ਼ੈਸਟੀਵਲ” ਦਾ ਆਗਾਜ਼ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਰਿੰਦਰ ਸਿੰਘ, ਸ੍ਰ ਗੁਰਲਵਲੀਨ ਸਿੰਘ ਸਿੱਧੂ ਸਾਬਕਾ ਆਈ ਏ ਐਸ, ਐੱਸ ਡੀ ਐੱਮ ਅਹਿਮਦਗੜ੍ਹ ਸ੍ਰ ਹਰਬੰਸ ਸਿੰਘ, ਐੱਸ ਡੀ ਐੱਮ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਰੀਆਲ ਉਰ ਰਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। Post Views: 187