ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
ਇਸ ਦਿਨ ਚੰਡੀਗੜ੍ਹ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
