ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ–ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ– ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।
ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ
