ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।
Related Posts
ਪਸ਼ੂਆਂ ਦੇ ਲੰਪੀ ਸਕਿਨ ਤੋਂ ਬਚਾਅ ਲਈ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਦੱਸਿਆ ਕਿ ਮੁੱਖ…
ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ–
ਮਾਲੇਰਕੋਟਲਾ, 11 ਜਨਵਰੀ (000) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ…
ਪੰਜਾਬ ਸਰਕਾਰ ਨੇ ਇਸ ਵਿਭਾਗ ਦੇ ਮੁਲਾਜ਼ਮਾਂ ਨੂੰ ਰਿਵਰਟ
ਚੰਡੀਗੜ੍ਹ : ਪੰਜਾਬ ਸਰਕਾਰ (Punjab government) ਵੱਲੋਂ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਰਨਣਯੋਗ ਹੈ ਕਿ ਵਿਭਾਗ…