ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਅੱਗ ਲੱਗਣ ਕਾਰਨ ਦੁਕਾਨਾਂ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ‘ਚ ਹਲਚਲ ਮਚਾ ਦਿੱਤੀ।
ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ
