ਫ਼ਿਰੋਜ਼ਪੁਰ : ਅਬੋਹਰ (Abohar), ਫ਼ਿਰੋਜ਼ਪੁਰ (Ferozepur) ‘ਚ ਇਕ ਵਾਰ ਫਿਰ ਮੀਂਹ ਨੇ ਕਿਸਾਨਾਂ ‘ਤੇ ਦਸਤਕ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਤੋਂ ਕਿੱਕਰ ਖੇੜਾ ਨੂੰ ਜਾਂਦੀ ਸੜਕ ’ਤੇ ਮਲਿਕਪੁਰ ਮਾਈਨਰ ਨੇੜੇ ਨਹਿਰ ਟੁੱਟਣ ਕਾਰਨ ਕਿਸਾਨਾਂ ਦੇ ਕਈ ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾੜ ਕਰੀਬ 50 ਫੁੱਟ ਲੰਬਾ ਹੈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਣਕ, ਸਬਜ਼ੀਆਂ ਆਦਿ ਸਭ ਕੁਝ ਪਾਣੀ ਵਿੱਚ ਡੁੱਬ ਗਿਆ ਹੈ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ ਦਰਿਆ ‘ਚ ਹੜ੍ਹ ਆ ਗਿਆ ਸੀ, ਇਸ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੀ ਗੱਲ ਦੱਸੀ ਪਰ ਕੋਈ ਵੀ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਸਵੇਰ ਹੋਣ ਤੱਕ ਪਿੰਡ ਦੇ ਖੇਤਾਂ ਵਿੱਚ ਪਾਣੀ ਭਰ ਗਿਆ। ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨਗੇ।