ਮੱਧ ਪ੍ਰਦੇਸ਼ ‘ਚ ਵੀ ਭਾਜਪਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਪ੍ਰਧਾਨ ਮੰਤਰੀ ਕਿਸਾਨ ਦੇ ਤਹਿਤ 12,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜਿਸ ਵਿੱਚ 6 ਹਜ਼ਾਰ ਰੁਪਏ ਕੇਂਦਰ ਸਰਕਾਰ ਵੱਲੋਂ ਅਤੇ 6 ਹਜ਼ਾਰ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਲਈ ਕਈ ਅਭਿਲਾਸ਼ੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਹਰ ਸਾਲ ਤਿੰਨ ਕਿਸ਼ਤਾਂ ਵਿੱਚ 2,000 ਰੁਪਏ (6 ਹਜ਼ਾਰ ਸਾਲਾਨਾ) ਦਿੱਤੇ ਜਾਂਦੇ ਹਨ।
ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਝਾਰਖੰਡ ਫੇਰੀ ਦੌਰਾਨ ਇਸ ਸਕੀਮ ਦੀ ਤੀਜੀ ਕਿਸ਼ਤ ਜਾਰੀ ਕੀਤੀ ਸੀ। ਇਸ ਦੌਰਾਨ ਰਾਜਸਥਾਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਾਸ਼ੀ ਵਧਾਉਣ ਦਾ ਐਲਾਨ ਕੀਤਾ ਹੈ।
ਪੀਐਮ ਮੋਦੀ ਨੇ ਕਿਹਾ ਕਿ ਰਾਜਸਥਾਨ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਨੂੰ 12,000 ਰੁਪਏ ਸਾਲਾਨਾ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਮਪੀਸੀ ‘ਤੇ ਕਿਸਾਨਾਂ ਤੋਂ ਫਸਲਾਂ ਖਰੀਦਣ ਅਤੇ ਬੋਨਸ ਦੇਣ ਦਾ ਵੀ ਐਲਾਨ ਕੀਤਾ ਹੈ। ਭਾਵ ਜੇਕਰ ਰਾਜਸਥਾਨ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਰਾਜਸਥਾਨ ਦੇ ਲਾਭਪਾਤਰੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।