ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵਲੋਂ ਗ੍ਰਾਮ ਪੰਚਾਇਤਾਂ (Gram Panchayats) ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ, ਨੂੰ ਭੰਗ ਕਰਕੇ ਕੰਮ ਚਲਾਉਣ ਲਈ ਪ੍ਰਬੰਧਕ ਲਗਾਉਣ ਦੀ ਤਿਆਰੀ ਕੀਤੀ ਜਾਵੇ।
ਇਸ ਸਬੰਧੀ ਜ਼ਿਲ੍ਹਾ ਵਿਕਾਸ ਅਫ਼ਸਰਾਂ ਕੋਲੋਂ ਵੱਖ-ਵੱਖ ਪਿੰਡਾਂ ‘ਚ ਪ੍ਰਬੰਧਕ ਲਗਾਉਣ ਲਈ ਅਧਿਕਾਰੀਆਂ ਦੇ ਨਾਵਾਂ ਦੀ ਮੰਗ 16 ਜਨਵਰੀ ਤੱਕ ਕਰ ਲਈ ਗਈ ਹੈ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਪੂਰੇ ਸੂਬੇ ‘ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸ਼ਾਖਾ ਵੱਲੋਂ ਅੱਜ ਜਾਰੀ ਹੋਏ ਪੱਤਰ ‘ਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਪੰਚਾਇਤੀ ਚੋਣਾਂ ਜਲਦ ਹੀ ਕਰਵਾਉਣ ਦੀ ਤਿਆਰੀ ਹੈ।