ਜਲੰਧਰ : ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੇ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ, ਜਿਸ ਕਾਰਨ ਯੂਨੀਅਨ ਨੇ 52 ਯਾਤਰੀਆਂ ਦੇ ਬੈਠਣ ਸਬੰਧੀ ਬਣਾਈ ਗਈ ਪਾਬੰਦੀ ਨੂੰ ਵਾਪਸ ਲੈ ਲਿਆ ਹੈ। ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਦੇ ਬੈਠਣ ’ਤੇ ਪਾਬੰਦੀ ਲਾ ਦਿੱਤੀ ਸੀ। ਇਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਨਾਲ ਮੀਟਿੰਗ ਕਰਦਿਆਂ ਵਿਭਾਗੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ, ਜਿਸ ਕਾਰਨ ਯੂਨੀਅਨ ਨੇ 52 ਸਵਾਰੀਆਂ ਦੀ ਪਾਬੰਦੀ ਹਟਾ ਦਿੱਤੀ ਹੈ।
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ
