ਰੀਓ ਡੀ ਜਨੇਰੀਓ ਦੇ ਮਾਰਾਕਾਨਾ ਸਟੇਡੀਅਮ ਵਿੱਚ ਫੀਫਾ ਵਿਸ਼ਵ ਕੱਪ 2026 ਕੁਆਲੀਫਾਇਰ ਮੈਚ ਵਿੱਚ ਬ੍ਰਾਜ਼ੀਲ ਦਾ ਸਾਹਮਣਾ ਅਰਜਨਟੀਨਾ ਨਾਲ ਹੋਇਆ। ਇਸ ਮੈਚ ‘ਚ ਰਾਸ਼ਟਰੀ ਗੀਤ ਤੋਂ ਬਾਅਦ ਦੋਵੇਂ ਟੀਮਾਂ ਦਾ ਸਮਰਥਨ ਕਰਨ ਲਈ ਸਟੇਡੀਅਮ ‘ਚ ਪਹੁੰਚੇ ਪ੍ਰਸ਼ੰਸਕਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਦੌਰਾਨ ਪ੍ਰਸ਼ੰਸਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ, ਪ੍ਰਸ਼ੰਸਕਾਂ ਨੇ ਕੁਰਸੀਆਂ ਤੋੜ ਦਿੱਤੀਆਂ ਅਤੇ ਇੱਕ ਦੂਜੇ ‘ਤੇ ਜ਼ੋਰਦਾਰ ਤਰੀਕੇ ਨਾਲ ਲੱਤਾਂ ਅਤੇ ਮੁੱਕੇ ਮਾਰੇ। ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
Related Posts

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਮਾਲੇਰਕੋਟਲਾ, 5 ਜਨਵਰੀ ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ। ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ, ਹਾਰਟ ਅਟੈਕ ਆਦਿ ਦੀ ਸੰਭਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ। Post Views: 369

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ ਅਤੇ ਗਰਮ ਹਵਾ ਦੇ ਗ਼ੁਬਾਰਿਆਂ ਆਦਿ ਨੂੰ ਉਡਾਉਣ ‘ ਤੇ ਪੂਰਨ ਪਾਬੰਦੀ ਲਗਾਈ ਹੈ।ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ) ਕੋਡ ਦੀ ਧਾਰਾ 188 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । Post Views: 273

ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ‘ਚ ਸੰਘਣੀ ਧੁੰਦ
7 ਜਨਵਰੀ 2024: ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਹਜੇ ਵੀ ਜਾਰੀ ਹੈ| ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ…