ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜ਼ਿਲ੍ਹਾ ਸੰਗਰੂਰ ਦੇ ਦੌਰੇ ‘ਤੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ (Sangrur) ‘ਚ 14 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿਇਸ ਲਾਇਬ੍ਰੇਰੀ ‘ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, ਆਈ. ਏ. ਐੱਸ. ਕਿਵੇਂ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਸ਼ਕਤੀ ਮੈਨੂੰ ਲੋਕਾਂ ਨੇ ਦਿੱਤੀ ਹੈ, ਮੈਂ ਉਹ ਸ਼ਕਤੀ ਲੋਕਾਂ ਵਾਸਤੇ ਇਸਤੇਮਾਲ ਕਰ ਰਿਹਾ ਹਾਂ, ਲੋਕਾਂ ‘ਤੇ ਇਸਤੇਮਾਲ ਨਹੀਂ ਕਰ ਰਿਹਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ
