Tuesday, September 16, 2025
Tuesday, September 16, 2025

ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹਈਆ ਕਰਵਾਉਣ ਲਈ ਜ਼ਿਲ੍ਹੇ ‘ਚ ਕੱਢੀ ਜਾਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ

Date:

ਮਾਲੇਰਕੋਟਲਾ 02 ਦਸੰਬਰ :

               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਕੇਂਦਰੀ ਲੋਕ ਭਲਾਈ ਯੋਜਨਾਵਾਂ ਦਾ ਲਾਭ 100 ਫੀਸਦੀ ਲੋੜਵੰਦਾ ਯੋਗ ਲਾਭਪਤਾਰੀਆਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਸ਼ੁਰੂ ਕੀਤੀ ਗਈ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਹ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੇਂਦਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ, ਜੋ ਕਿ 26 ਜਨਵਰੀ 2024 ਨੂੰ ਸਮਾਪਤ ਹੋਵੇਗੀ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੇਂਡੂ ਖੇਤਰਾਂ ਲਈ ਇਹ ਸੰਕਲਪ ਯਾਤਰਾ 04 ਦਸੰਬਰ ਤੋਂ 19 ਜਨਵਰੀ 2024 ਤੱਕ ਚਲਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ।ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।

              ਡਾ ਪੱਲਵੀ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ  ਨੂੰ ਯਕੀਨੀ ਬਣਾਉਣ ਲਈ ਪਿੰਡ ਪਿੰਡ ਜਾ ਕੇ ਇਹ ਸਾਊਂਡ ਸਿਸਟਮ ਅਤੇ ਐਲ. ਈ. ਡੀ. ਸਕਰੀਨਾਂ ਨਾਲ ਲੈਸ ਜਾਗਰੂਕਤਾ ਵੈਨਾਂ ਕੇਂਦਰੀ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ ਅਤੇ ਮੌਕੇ ਤੇ ਹੀ ਮੌਕੇ ’ਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਜਾਗਰੂਕਤਾ ਵੈਨਾਂ ਰਾਹੀਂ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾਂ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ, ਉਹ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ।ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਗੀਦਾਰ ਵਿਭਾਗਾਂ ਦੇ ਤਾਲਮੇਲ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਇਸ ਮੁਹਿੰਮ ਦੀ ਸਫ਼ਲਤਾ ਲਈ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਦੀ ਹਦਾਇਤ ਪਹਿਲਾ ਹੀ ਕੀਤੀਆਂ ਜਾ ਚੁੱਕੀਆਂ ਹਨ       

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब के लगभग 3,658 सरकारी स्कूलों मे नशा विरोधी पाठ्यक्रम की शुरुआत

पंजाब, जो लंबे समय से नशे की समस्या से...