ਮਾਲੇਰਕੋਟਲਾ 01 ਦਸੰਬਰ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ । ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ ।