ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ, ਜਿਸਨੂੰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਫੇਲ ਕਰ ਰਹੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਡਰੋਨ ਬਰਾਮਦ ਹੋਇਆ। ਇਸ ਸਬੰਧੀ ਖਾਲੜਾ ਥਾਣੇ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ ਨੂੰ ਮਿਲੀ ਸਫਲਤਾ
