ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ
