Monday, September 15, 2025
Monday, September 15, 2025

ਸੂਬੇ ‘ਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

Date:

ਸੰਗਰੂਰ – ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੰਗਰੂਰ ਜ਼ਿਲ੍ਹੇ (Sangrur district) ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में पावर क्रांति: 13 शहरों में PSPCL का विशाल बिजली ढांचा सुधार प्रोजेक्ट शुरू

चंडीगढ़/लुधियाना कैबिनेट मंत्री (पावर) संजीव अरोड़ा ने आज पंजाब भर...