ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਚੰਡੀਗੜ੍ਹ: ਜੰਮੂ-ਕਸ਼ਮੀਰ (Jammu and Kashmir) ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੋਂ ਬਾਅਦ ਜਾਰੀ ਸੀਤ ਲਹਿਰ ਦਾ ਅਸਰ ਪੰਜਾਬ, ਹਰਿਆਣਾ ਅਤੇ ਦਿੱਲੀ ‘ਤੇ ਵੀ ਪੈ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਹੋਈ ਹੈ ਅਤੇ ਕੜਾਕੇ ਦੀ ਠੰਢ ਬਣੀ ਹੋਈ ਹੈ। ਧੁੰਦ ਦਾ ਕਹਿਰ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਮੌਸਮ ਵਿਭਾਗ (Meteorological Department) ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ ਕਈ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਲਈ ਜਾਰੀ ਔਰੇਂਜ ਅਲਰਟ ਮੁਤਾਬਕ ਡਰਾਈਵਰਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਲੋੜ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧ ਸਕਦੀ ਹੈ।

ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਰੋਜ਼ਾਨਾ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਸਵੇਰ ਵੇਲੇ ਸੜਕਾਂ ‘ਤੇ ਆਵਾਜਾਈ ਆਮ ਨਾਲੋਂ ਘੱਟ ਰਹੀ ਜਦਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਹੌਲੀ-ਹੌਲੀ ਚੱਲਦੇ ਦੇਖੇ ਗਏ।

 

Leave a Reply

Your email address will not be published. Required fields are marked *