Sunday, August 16, 2026
Sunday, August 16, 2026

ਅੰਬਾਲਾ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Date:

ਅੰਬਾਲਾ : ਹਰਿਆਣਾ ਦੇ ਅੰਬਾਲਾ (Haryana’s Ambala) ਛਾਉਣੀ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਕੋਲੋਂ ਖਾਲੀ ਬੋਤਲਾਂ ਅਤੇ ਟੀਕੇ ਬਰਾਮਦ ਕੀਤੇ ਹਨ। ਮ੍ਰਿਤਕ ਦੀ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਆਸ-ਪਾਸ ਦੇ ਵਸਨੀਕਾਂ ਤੋਂ ਵੀ ਪੁੱਛ-ਪੜਤਾਲ ਕੀਤੀ, ਜਿਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਨਸ਼ੇੜੀ ਇੱਥੋਂ ਦੇ ਉਜੜੇ ਘਰਾਂ ਵਿੱਚ ਕਈ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਦੇ ਹਨ। ਮੁੱਢਲੀ ਨਜ਼ਰ ਵਿੱਚ ਮੌਤ ਨਸ਼ੇ ਕਾਰਨ ਹੋਈ ਦੱਸੀ ਜਾ ਰਹੀ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਅੰਬਾਲਾ ਛਾਉਣੀ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ। ਲਾਸ਼ ਦੀ ਸ਼ਨਾਖਤ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related