Wednesday, June 10, 2026
Wednesday, June 10, 2026

ਕੈਨੇਡਾ ‘ਚ ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Date:

ਕੈਨੇਡਾ (Canada) ਵਿੱਚ ਨੌਜਵਾਨ ਲੜਕੇ-ਲੜਕੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਅਮਰਗੜ੍ਹ ‘ਚ ਸਾਹਮਣੇ ਆਇਆ ਹੈ, ਜਿੱਥੇ ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ 20 ਸਾਲਾ ਪੰਜਾਬੀ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਲੜਕੀ ਦੇ ਪਿਤਾ ਅਮਰਗੜ੍ਹ ਵਾਸੀ ਸਤਬੀਰ ਸਿੰਘ ਸੋਹੀ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਨੀਤ ਕੌਰ (Praneet Kaur) ਅਪ੍ਰੈਲ ਮਹੀਨੇ ਕੈਲਗਰੀ ਗਈ ਸੀ।

ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਸ ਦੀ ਲੜਕੀ ਦੀ ਸਹੇਲੀ ਦਾ ਫੋਨ ਆਇਆ ਕਿ ਠੰਢ ਕਾਰਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਵਾਨ ਧੀ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਦਾ ਮਾਹੌਲ ਹੈ। ਇਸ ਦਰਦਨਾਕ ਘਟਨਾ ਨਾਲ ਜਿੱਥੇ ਪਰਿਵਾਰ ਸਦਮੇ ਵਿੱਚ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related