ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਗਣਤੰਤਰ ਦਿਵਸ (Republic Day) ਮੌਕੇ ਤਿਰੰਗਾ ਲਹਿਰਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿੱਚ ਅੱਜ ਫ਼ੈਸਲਾ ਸੁਣਾਇਆ ਜਾਵੇਗਾ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਕੀ ਮੰਤਰੀ ਅਮਨ ਅਰੋੜਾ ਗਣਤੰਤਰ ਦਿਵਸ ‘ਤੇ ਤਿਰੰਗਾ ਲਹਿਰਾ ਸਕਣਗੇ ਜਾਂ ਨਹੀਂ।
ਦੱਸ ਦੇਈਏ ਕਿ ਅਮਨ ਅਰੋੜਾ ਨੂੰ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸ ਨੇ ਸਜ਼ਾ ਦੇ ਇਸ ਫ਼ੈਸਲੇ ਵਿਰੁੱਧ ਸੰਗਰੂਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਅੱਜ ਫ਼ੈਸਲਾ ਸੁਣਾਇਆ ਜਾਵੇਗਾ। ਇਸ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਅਮਨ ਅਰੋੜਾ ਦੇ ਕੇਸ ਦੀ ਸੁਣਵਾਈ ਹੋ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਅੱਜ ਸੰਗਰੂਰ ਅਦਾਲਤ ਦੇ ਫ਼ੈਸਲੇ ਦੀ ਕਾਪੀ ਹਾਈ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ।