Sunday, May 31, 2026
Sunday, May 31, 2026

ਟਰੇਨ ਦੀ ਲਪੇਟ ‘ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Date:

ਟਾਂਡਾ ਉੜਮੁੜ : ਜਲੰਧਰ-ਪਠਾਨਕੋਟ ਰੇਲਵੇ ਮਾਰਗ (Jalandhar-Pathankot railway line) ’ਤੇ ਚੰਡੀਗੜ੍ਹ ਕਲੋਨੀ ਐਫ.ਸੀ.ਆਈ. ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਜੀ.ਆਰ.ਪੀ. ਦੇ ਐਸ.ਐਚ.ਓ. ਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਟਰੇਨ ਨੰਬਰ 12238 ਬੇਗਮਪੁਰਾ ਐਕਸਪ੍ਰੈਸ ਦੀ ਲਪੇਟ ਵਿੱਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ। ਉਸ ਨੇ ਨੀਲੀ ਜੀਨਸ ਦੀ ਪੈਂਟ ਅਤੇ ਨੀਲੀ ਟੀ-ਸ਼ਰਟ ਪਾਈ ਹੋਈ ਸੀ। ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 72 ਘੰਟਿਆਂ ਲਈ ਦਸੂਹਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਇਸ ਵਿਅਕਤੀ ਦੀ ਰੇਲਗੱਡੀ ਦੀ ਲਪੇਟ ‘ਚ ਆਉਣ ਵਾਲੇ ਹਾਲਾਤਾਂ ਬਾਰੇ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਦੇ ਨਾਲ-ਨਾਲ ਮ੍ਰਿਤਕ ਵਿਅਕਤੀ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

रवनीत बिट्टू पर एससी आयोग सख्त, जातिसूचक टिप्पणी मामले में जांच शुरू

पंजाब राज्य अनुसूचित जाति आयोग ने केंद्रीय राज्य मंत्री...