Thursday, October 15, 2026
Thursday, October 15, 2026

ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ

Date:

10

 ਦਸੰਬਰ ਤੱਕ ਪੇਂਡੂ ਯੂਥ ਕਲੱਬਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ – ਮਨਤੇਜ ਸਿੰਘ ਚੀਮਾ

ਮਾਲੇਰਕੋਟਲਾ 28 ਨਵੰਬਰ,

           ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਆਪਦੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਚੋ ਅਰਜ਼ੀਆਂ ਦੀ ਮੰਗ 10 ਦਸੰਬਰ, 2023 ਤੱਕ ਕੀਤੀ ਗਈ ਹੈ।

               ਇਹ ਜਾਣਕਾਰੀ ਸਾਂਝੀ ਕਰਦਿਆ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ ਸ਼੍ਰੀ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ।

              ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਫ਼ਤਿਹਗੜ੍ਹ ਸਾਹਿਬ—ਕਮ—ਮਾਲੇਰਕੋਟਲਾ ਸਰਕਾਰੀ ਸਪੋਰਟਸ ਸਟੇਡੀਅਮ, ਪਿੰਡ ਮਾਧੋਪੁਰ, ਡਾਕਖ਼ਾਨਾ ਆਦਮਪੁਰ, ਸਰਹਿੰਦ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ (ਮੁੰਡੇ) ਵਿਖੇ ਸ਼੍ਰੀ ਸੰਜੀਵ ਕੁਮਾਰ ਸਿੰਗਲਾ ਨਾਲ ਉਨ੍ਹਾਂ ਦੇ ਮੋਬਾਇਲ ਨੰ: 97813—53125 ਤੇ ਸੰਪਰਕ ਕਰਕੇ ਮੁਕੰਮਲ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਫ਼ੋਟੋ: ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ 

www.news24help.com

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related