Sunday, May 10, 2026
Sunday, May 10, 2026

ਪੰਜਾਬ ‘ਚ 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Date:

ਗੁਰਦਾਸਪੁਰ: ਬੀਤੀ ਰਾਤ ਬਟਾਲਾ ਨੇੜਲੇ ਪਿੰਡ ਅਕਰਪੁਰਾ ਕਲਾਂ (village Akarpura Kalan) ਵਿੱਚ ਮਾਮੂਲੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਐਤਵਾਰ ਯਾਨੀ ਅੱਜ ਸਵੇਰੇ ਮਿਲੀ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਰੋਸ਼ਨਦੀਪ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਰੋਸ਼ਨਦੀਪ ਦੇ ਭਰਾ ਜਸ਼ਨ ਨੇ ਦੱਸਿਆ ਕਿ ਮਾਮੂਲੀ ਰੰਜਿਸ਼ ਕਾਰਨ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਦੇ ਭਰਾ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਗੰਭੀਰ ਜ਼ਖਮੀ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਰੌਸ਼ਨਦੀਪ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related