Wednesday, June 10, 2026
Wednesday, June 10, 2026

ਭਾਨਾ ਸਿੱਧੂ ਦੇ ਹੱਕ ‘ਚ ਉਤਰੇ ਸਾਬਕਾ ਮੁੱਖ ਮੰਤਰੀ ਚੰਨੀ

Date:

ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former CM Charanjit Singh Channi) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਉਹ ਬਲਾਗਰ ਭਾਨਾ ਸਿੱਧੂ (Bhana Sidhu) ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸੰਦੇਸ਼ ਵੀ ਜਾਰੀ ਕਰਕੇ ਲੋਕਾਂ ਨੂੰ ਸੰਗਰੂਰ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਨਾ ਤਾਂ ਮੁਗਲਾਂ ਦਾ ਰਾਜ ਰਹੇਗਾ ਅਤੇ ਨਾ ਹੀ ਇਹ ਰਾਜ ਚੱਲੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਸ ਨੂੰ ਝੂਠੇ ਕੇਸਾਂ ਵਿੱਚ ਕੈਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜ਼ੁਲਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related