Friday, May 8, 2026
Friday, May 8, 2026

ਮੈਰੀਕਾਮ ਨੇ ਬਾਕਸਿੰਗ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

Date:

ਸਪੋਰਟਸ ਡੈਸਕ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮ. ਸੀ. ਮੈਰੀਕਾਮ (Boxer MC Mary Kom) ਨੇ ਖੇਡ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਉਸ ਦਾ ਫਿਲਹਾਲ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਲੰਡਨ ਓਲੰਪਿਕ 2012 ਦੀ ਕਾਂਸੀ ਤਮਗਾ ਜੇਤੂ ਮੈਰੀਕਾਮ ਨੇ ਇੱਥੇ ਜਾਰੀ ਬਿਆਨ ‘ਚ ਕਿਹਾ, ‘ਮੀਡੀਆ ‘ਚ ਮੌਜੂਦ ਮੇਰੇ ਦੋਸਤੋ, ਮੈਂ ਅਜੇ ਤੱਕ ਸੰਨਿਆਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਦੋਂ ਵੀ ਮੈਨੂੰ ਆਪਣੀ ਰਿਟਾਇਰਮੈਂਟ ਦਾ ਐਲਾਨ ਕਰਨਾ ਹੋਵੇਗਾ, ਮੈਂ ਖੁਦ ਸਾਰਿਆਂ ਨੂੰ ਦੱਸਾਂਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related