Tuesday, August 12, 2025
Tuesday, August 12, 2025

ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਕੀਤਾ ਜਾਰੀ

Date:

ਪੰਜਾਬ : ਪੰਜਾਬ ‘ਚ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ‘ਚ ਗਿਰਾਵਟ ਕਾਰਨ ਵਾਤਾਵਰਨ ‘ਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਦਾ ਪੈਟਰਨ ਬਦਲ ਜਾਵੇਗਾ, ਇਸ ਸਿਲਸਿਲੇ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਕਟਰ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

 

ਦੂਜੇ ਪਾਸੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਅਤੇ ਬਾਰਿਸ਼ ਹੋਈ ਹੈ, ਜਿਸ ਦਾ ਅਸਰ ਪੰਜਾਬ ਅਤੇ ਹੋਰ ਸੂਬਿਆਂ ‘ਚ ਦੇਖਣ ਨੂੰ ਮਿਲਿਆ ਹੈ। ਜੰਮੂ-ਕਸ਼ਮੀਰ ‘ਚ ਗੁਲਮਰਗ ਅਤੇ ਸੋਨਮਰਗ ਸਮੇਤ ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਹੋਈ ਹੈ ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋਈ ਹੈ, ਜਿਸ ਕਾਰਨ ਬੀਤੇ ਦਿਨ ਸ਼੍ਰੀਨਗਰ ਲੱਦਾਖ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related