Sunday, May 31, 2026
Sunday, May 31, 2026

ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਪੰਜਾਬ ‘ਚ ਰੈੱਡ ਅਲਰਟ ਜਾਰੀ

Date:

ਚੰਡੀਗੜ੍ਹ: ਮੌਸਮ ਵਿਭਾਗ (Meteorological Department ) ਨੇ ਇਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ, ਅਗਲੇ 2 ਦਿਨਾਂ ‘ਚ ਪੰਜਾਬ ‘ਚ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਪਿਛਲੇ 2-3 ਦਿਨਾਂ ਤੋਂ ਬਾਅਦ ਦੁਪਹਿਰ ਧੁੱਪ ਨਿਕਲਣ ਕਾਰਨ ਰਾਹਤ ਮਿਲਣੀ ਸ਼ੁਰੂ ਹੋ ਗਈ ਸੀ ਪਰ ਕੱਲ੍ਹ ਪੂਰਾ ਦਿਨ ਧੁੱਪ ਨਾ ਨਿਕਲਣ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢ ਦਾ ਕਹਿਰ ਜਾਰੀ ਰਿਹਾ।

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ੁਰੂ ਹੋਈ ਠੰਢ ਤੋਂ ਰਾਹਤ ਦਾ ਸਿਲਸਿਲਾ ਟੁੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਅਗਲੇ 2 ਦਿਨਾਂ ਤੱਕ ਰੈੱਡ ਅਲਰਟ ਜ਼ੋਨ ਵਿੱਚ ਰਹਿਣਗੇ। ਮੌਸਮ ‘ਚ ਅਚਾਨਕ ਆਏ ਬਦਲਾਅ ਕਾਰਨ ਠੰਡ ਨੇ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਦੇ ਨਵੇਂ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫ਼ਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ ਆਦਿ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

रवनीत बिट्टू पर एससी आयोग सख्त, जातिसूचक टिप्पणी मामले में जांच शुरू

पंजाब राज्य अनुसूचित जाति आयोग ने केंद्रीय राज्य मंत्री...