Wednesday, June 10, 2026
Wednesday, June 10, 2026

ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਛਿੜਿਆ ਵਿਵਾਦ

Date:

ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼। ਚੰਡੀਗੜ੍ਹ-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ। ਸਰਦਾਰ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ, ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related