Thursday, June 11, 2026
Thursday, June 11, 2026

ਵੱਡੀ ਖ਼ਬਰ : ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਹੋਣਗੇ ਬਿਹਾਰ ਦੇ Deputy CM

Date:

 

ਪਟਨਾ : ਬਿਹਾਰ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਸਰਕਾਰ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਬੁੱਧਵਾਰ ਸਵੇਰ ਤੋਂ ਹੀ ਪਟਨਾ ਵਿੱਚ ਸਿਆਸੀ ਗਤੀਵਿਧੀਆਂ ਵਿਚ ਹਲਚਲ ਹੋ ਰਹੀ ਹੈ। ਸਰਕਾਰ ਬਣਨ ਤੋਂ ਪਹਿਲਾਂ ਬੁੱਧਵਾਰ ਨੂੰ ਜੇਡੀਯੂ ਅਤੇ ਭਾਜਪਾ ਵਿਧਾਇਕ ਦਲਾਂ ਦੀ ਇੱਕ ਮੀਟਿੰਗ ਹੋਈ। ਜੇਡੀਯੂ ਦੀ ਹੋਈ ਮੀਟਿੰਗ ਵਿੱਚ ਨਿਤੀਸ਼ ਕੁਮਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਦੂਜੇ ਪਾਸੇ ਪਟਨਾ ਦੇ ਭਾਜਪਾ ਦਫ਼ਤਰ ਵਿਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਮਰਾਟ ਚੌਧਰੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ, ਜਦਕਿ ਵਿਜੇ ਸਿਨਹਾ ਨੂੰ ਡਿਪਟੀ ਲੀਡਰ ਚੁਣਿਆ ਗਿਆ। ਇਸ ਤਹਿਤ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਆਗੂ ਬਿਹਾਰ ਦੇ ਡਿਪਟੀ ਮੁੱਖ ਮੰਤਰੀ ਬਣਨਗੇ।

 

ਦੱਸ ਦੇਈਏ ਕਿ ਇਸ ਵਾਰ ਭਾਜਪਾ ਨੇ ਇੱਕ ਵਾਰ ਫਿਰ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਪੁਰਾਣੇ ਚਿਹਰਿਆਂ ‘ਤੇ ਭਰੋਸਾ ਜਤਾਉਂਦੇ ਹੋਏ ਉਹਨਾਂ ਦੇ ਨਾਵਾਂ ‘ਤੇ ਮੋਹਰ ਲਗਾਈ ਹੈ। ਬਿਹਾਰ ਵਿੱਚ ਨਵੀਂ ਐਨਡੀਏ ਸਰਕਾਰ ਦੇ ਗਠਨ ਦੇ ਮੱਦੇਨਜ਼ਰ, ਭਾਜਪਾ ਨੇ ਇੱਕ ਵੱਡਾ ਫੈਸਲਾ ਲਿਆ ਹੈ, ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਹੈ। ਇਸਦਾ ਮਤਲਬ ਹੈ ਕਿ ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਇੱਕ ਵਾਰ ਫਿਰ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਣਗੇ। ਭਲਕੇ ਸਵੇਰੇ 11:30 ਵਜੇ ਗਾਂਧੀ ਮੈਦਾਨ ਵਿਖੇ ਸਹੁੰ ਚੁੱਕ ਸਮਾਗਮ ਸ਼ੁਰੂ ਹੋਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related