Tuesday, August 12, 2025
Tuesday, August 12, 2025

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

Date:

ਚੰਡੀਗੜ੍ਹ, 5 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ (Google’s Gemini AI platform) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ।

ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕੀਤੀ ਮੀਟਿੰਗ ਦੌਰਾਨ ਸ. ਸੰਧਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੂਗਲ ਨੇ ਆਪਣੇ ਏ.ਆਈ. (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਤਾਜ਼ਾ ਜਾਰੀ ਜੈਮਿਨੀ ਆਈ ਐਪ ‘ਤੇ ਗੁਜਰਾਤੀ, ਮਰਾਠੀ ਆਦਿ ਭਾਸ਼ਾਵਾਂ ਨੂੰ ਤਾਂ ਸ਼ਾਮਲ ਕੀਤਾ ਹੈ ਪਰ ਪੰਜਾਬੀ ਇਸ ਵਿੱਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਗੂਗਲ ਨੇ ਪੰਜਾਬੀ ਭਾਸ਼ਾ ਨੂੰ ਇਸ ਲਈ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਨਹੀਂ ਕੀਤਾ ਕਿਉਂਕਿ ਪੰਜਾਬੀ ਦਾ ਸ਼ਬਦ ਭੰਡਾਰ/ਡੈਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਪੰਜਾਬੀ ਦਾ ਡੈਟਾ ਛੇਤੀ ਤਿਆਰ ਕਰਕੇ ਆਨਲਾਈ ਅਪਲੋਡ ਕਰਨਾ ਜ਼ਰੂਰੀ ਬਣ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਛੇ ਮਹੀਨਿਆਂ ‘ਚ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਪੰਜਾਬੀ ਭਾਸ਼ਾ ਵੀ ਹੋਰਨਾਂ 9 ਭਾਸ਼ਾਵਾਂ ਵਾਂਗ ਗੂਗਲ ਦੇ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਹੋ ਸਕੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

हरियाणा में 10 लाख मजदूरों का पंजीकरण बंद:उकलाना में श्रमिकों का विरोध प्रदर्शन

उकलाना--र जिले के उकलाना में भवन निर्माण कामगार यूनियन...

भ्रष्टाचार के खिलाफ विजिलेंस एक्शन, ASI रंगे हाथों गिरफ्तार

  जालंधर/चंडीगढ़ : पंजाब विजिलैंस ब्यूरो ने राज्य में भ्रष्टाचार...

लुधियाना में वकील पर तलवार से हमला

खन्ना---लुधियाना जिले के समराला की कपिला कॉलोनी में एक...

नवांशहर में लॉरेंस के शूटर की पुलिस से मुठभेड़

पंजाब के शहीद भगत सिंह नगर जिले के बेहराम...