ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 12 ਵਜੇ ਚੰਡੀਗੜ੍ਹ ਸਥਿਤ ਆਪਣੇ ਨਿਵਾਸ ‘ਤੇ ਸਮੂਹ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਖਬਰ ਖਾਸ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਕਿਸਾਨਾਂ ਨਾਲ ਅਤੇ ਬਾਅਦ ‘ਚ 3 ਵਜੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਤੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ 28 ਅਤੇ 29 ਨਵੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਵੀ ਇਸ ਮੀਟਿੰਗ ਵਿੱਚ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ।
Date: