Friday, August 15, 2025

ਅੱਜ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

Date:

ਪਟਿਆਲਾ : ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਪਟਿਆਲਾ ਪੁਲਿਸ ਲਾਈਨਜ਼ ਵਿਖੇ ਐਸ.ਆਈ.ਟੀ ਦੇ ਨਵੇਂ ਮੁਖੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਸਾਹਮਣੇ ਪੇਸ਼ ਹੋਣਗੇ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ, ਇਸ ਲਾਈਨ ਦੇ ਆਲੇ-ਦੁਆਲੇ ਦੀਆਂ ਸੜਕਾਂ ‘ਤੇ 100 ਮੀਟਰ ਦੇ ਕਰੀਬ ਨਾਕਾਬੰਦੀ ਕਰ ਦਿੱਤੀ ਗਈ ਹੈ। ਤਸਵੀਰਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਵਰਕਰਾਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ ਅਤੇ ਸਾਰੇ ਵਾਹਨਾਂ ਨੂੰ ਪਿੱਛੇ ਰੋਕਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਡੀ.ਆਈ.ਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸ.ਪੀ ਯੋਗੇਸ਼ ਸ਼ਰਮਾ ਨੂੰ ਵੀ ਐਸ.ਆਈ.ਟੀ. ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਸ ਨੂੰ 30 ਦਸੰਬਰ ਨੂੰ ਬੁਲਾਇਆ ਗਿਆ। ਇਸ ਦੌਰਾਨ ਕਰੀਬ 4 ਘੰਟੇ ਬਿਕਰਮ ਮਜੀਠੀਆ ਤੋਂ ਸਵਾਲ-ਜਵਾਬ ਕੀਤੇ ਗਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related