ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ‘ਚ ਅਕਾਲੀ ਦਲ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਪਟੜੀ ਤੋਂ ਉਤਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਬਾਦਲ (Sukhbir Badal) ਨਵੀਂ ਰਣਨੀਤੀ ਬਣਾਉਣ…
ਕੈਨੇਡਾ ‘ਚ ਹਰਦੀਪ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਘਰ ‘ਤੇ ਚੱਲੀਆਂ ਗੋਲੀਆਂ
ਕੈਨੇਡਾ : ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਇਕ ਸਾਥੀ ਦੇ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ…
ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ – ਸਿਹਤ ਮੰਤਰੀ
ਮਾਲੇਰਕੋਟਲਾ, 26 ਨਵੰਬਰ : ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਦਾ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ‘ਤੇ ਇਸ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ ।ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਉਪਰੰਤ ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਲਗਾਏ ਮੈਡੀਕਲ ਚੈਕ ਅੱਪ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੁਨਿਆਦੀ ਸਿਹਤ ਢਾਂਚੇ (ਹੈਲਥਕੇਅਰ ਮਾਡਲ) ‘ਆਮ ਆਦਮੀ ਕਲੀਨਿਕਸ’ਨੂੰ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਅੰਤਰਰਾਸ਼ਟਰੀ ਮਾਨਤਾ ਮਿਲਣਾ ਸਮੁੱਚੇ ਦੇਸ਼ ਵਾਸਤੇ ਮਾਣਮੱਤੀ ਗੱਲ ਹੈ । ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ । ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। Post Views: 110