Friday, August 22, 2025
Friday, August 22, 2025

ਘਰੋਂ ਸੈਰ ਕਰਨ ਨਿਕਲੀ 15 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ

Date:

ਫ਼ਿਰੋਜ਼ਪੁਰ : ਫ਼ਿਰੋਜ਼ਪੁਰ (Ferozepur) ਦੇ ਇਕ ਸਰਹੱਦੀ ਪਿੰਡ ‘ਚ 15 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ ‘ਚ ਥਾਣਾ ਮਮਦੋਟ ਦੀ ਪੁਲਿਸ ਨੇ ਆਈ.ਪੀ.ਸੀ. ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012/2019 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਪਾਲ ਚੰਦ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜ਼ੇਰੇ ਇਲਾਜ 15 ਸਾਲਾ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੋਸ਼ ਲਗਾਇਆ ਹੈ ਕਿ ਉਹ ਬੀਤੀ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਆਪਣੇ ਘਰੋਂ ਸੈਰ ਲਈ ਗਈ ਸੀ।

 ਉਸ ਨੇ ਦੱਸਿਆ ਕਿ ਪਿੰਡ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਮਮਦੋਟ ਦੀ ਸੜਕ ‘ਤੇ ਲਵਪ੍ਰੀਤ ਸਿੰਘ ਉਰਫ਼ ਲਾਭੂ, ਪੰਮਾ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਗੁਰਮੀਤ ਸਿੰਘ ਨਾਂਅ ਦੇ ਚਾਰ ਵਿਅਕਤੀ ਆਏ, ਜਿਨ੍ਹਾਂ ਨੇ ਉਸ ਨੂੰ ਮਾੜੀ ਨੀਅਤ ਨਾਲ ਜ਼ਬਰਦਸਤੀ ਫੜ ਲਿਆ ਅਤੇ ਰਬੜ ਦੀ ਬੋਤਲ ਜਿਸ ਵਿਚ ਕੋਈ ਨਸ਼ੀਲਾ ਪਦਾਰਥ ਸੀ, ਲਵਪ੍ਰੀਤ ਸਿੰਘ ਉਰਫ਼ ਲਾਭੂ ਨੇ ਜ਼ਬਰਦਸਤੀ ਉਸ ਦੇ ਮੂੰਹ ਵਿਚ ਪਾ ਦਿੱਤਾ ਅਤੇ ਫਿਰ ਉਕਤ ਚਾਰੇ ਨਾਮੀ ਵਿਅਕਤੀਆਂ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਸ਼ਿਕਾਇਤਕਰਤਾ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਸਾਰੇ ਵਿਅਕਤੀ ਉਸ ਨੂੰ ਜ਼ਬਰਦਸਤੀ ਚੁੱਕ ਕੇ ਕਿਸੇ ਅਣਪਛਾਤੇ ਖੇਤਾਂ ‘ਚ ਲੈ ਗਏ, ਜਿੱਥੇ ਉਨ੍ਹਾਂ ਨੇ ਸ਼ਿਕਾਇਤਕਰਤਾ ਨਾਲ ਵਾਰੀ-ਵਾਰੀ ਬਲਾਤਕਾਰ ਕੀਤਾ। ਏ.ਐਸ.ਆਈ ਨੇ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाबी सिंगर मनकीरत औलख को मिली धमकी:विदेशी नंबर से आया मैसेज

चंडीगढ़---हरियाणा के फतेहाबाद के रहने वाले पंजाबी सिंगर मनकीरत...

हरियाणा विधानसभा मानसून सत्र में कांग्रेस के LOP की मांग

चंडीगढ़ -हरियाणा विधानसभा के मानसून सत्र से एक दिन...