Wednesday, August 6, 2025
Wednesday, August 6, 2025

ਡਿਪਟੀ ਕਮਿਸ਼ਨਰ ਨੇ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Date:

                               ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਮਹੀਨਾ ਮਾਰਚ 2024 ਤੇ ਅੰਤ ਤੱਕ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਤਹਿਸੀਲ ਕੰਪਲੈਕਸ ਦੀ ਸਹੂਲਤ ਸਬ ਡਵੀਜ਼ਨ ਅਮਰਗੜ੍ਹ ਦੇ ਨਿਵਾਸੀਆਂ ਨੂੰ ਮਿਲ ਜਾਵੇਗੀ, ਜਿਸ ਨਾਲ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਇਲਾਕਾ ਨਿਵਾਸੀਆਂ ਨੂੰ ਮਾਲੇਰਕੋਟਲਾ ਵਿਖੇ ਜਾਣ ਦੀ ਲੋੜ ਨਹੀਂ ਰਹੇਗੀ ।

                     ਅੱਜ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਖ਼ੁਦ ਮੌਕੇ ਤੇ ਜਾ ਕੇ ਨਵੇਂ ਉਸਾਰੇ ਜਾ ਰਹੇ ਕੰਪਲੈਕਸ ਦੀ ਇਮਾਰਤ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਲੋੜਾਂ ਅਤੇ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਇਮਾਰਤ ਦੇ ਨਿਰਮਾਣ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਉਸਾਰੀ ਦੇ ਕੰਮ ਦੀ ਗੁਣਵੱਤਾ ਅਤੇ ਮਿਆਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਕਿਸੇ ਵੀ ਤਰ੍ਹਾਂ ਦੀ ਅਨੁਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਸੁਰਿੰਦਰ ਕੌਰ ਵੀ ਮੌਜੂਦ ਸਨ ।

               ਇਸ ਮੌਕੇ ਐਸ.ਡੀ.ਓ.ਪੀ.ਡਬਲਿਊ.ਡੀ ਇੰਜ. ਯਾਦਵੀਰ ਸਿੰਘ ਨੇ ਕੰਪਲੈਕਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤ ਕੁਲ ਖੇਤਰਫਲ਼ 27 ਹਜ਼ਾਰ 316 ਸੂਕੇਅਰ ਫੁੱਟ ਵਿੱਚ ਉਸਾਰੀ ਜਾ ਰਹੀ ਹੈ ।ਜਿਸ ਦੀ ਪਹਿਲੀ ਮੰਜ਼ਿਲ ਤੇ ਦਫ਼ਤਰ ਐਸ.ਡੀ.ਐਮ. ਸਮੇਤ ਕੋਰਟ ਰੂਮ ਕੁਲ 13 ਕਮਰੇ , ਦੂਜੀ ਮੰਜ਼ਿਲ ਤੇ 12 ਕਮਰੇ ਅਤੇ ਤੀਜੀ ਮੰਜ਼ਿਲ ਤੇ  ਇੱਕ ਵੱਡਾ ਹਾਲ ਉਸਾਰੀਆਂ ਜਾ ਰਿਹਾ ਹੈ ਜਿਸ ਵਿੱਚ ਕਰੀਬ 26 ਕੈਬਿਨ ਹੋਣਗੇ ।

               ਇਸ ਉਪਰੰਤ ਡਿਪਟੀ ਕਮਿਸ਼ਨਰ ਨੇ 45 ਲੱਖ ਰੁਪਏ ਦੀ ਲਾਗਤ ਨਾਲ ਸੰਦੌੜ ਚੌਕ ਵਿਖੇ ਉਸਾਰੇ ਜਾਣ ਵਾਲੇ ਫੁੱਟ ਓਵਰ ਬ੍ਰਿਜ ਵਾਲੇ ਸਥਾਨ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਤਹਿ ਸਮੇਂ ਸੀਮਾ ਅਤੇ ਮਿਆਰ ਨੂੰ ਧਿਆਨ ਵਿੱਚ ਰੱਖ ਕੇ ਮੁਕੰਮਲ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਨਿਰਮਾਣ ਦੇ ਕੰਮ ਕਾਰਨ ਕਿਸੇ ਵੀ ਰਾਹਗੀਰ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।ਇਸ ਮੌਕੇ ਐਕਸ਼ੀਅਨ ਇੰਜ.ਕਮਲਜੀਤ ਸਿੰਘ ਵੀ ਮੌਜੂਦ ਸਨ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

कैबिनेट मंत्री हरजोत सिंह बैंस तनखाहिया करार, मिली धार्मिक सजा

  पंजाब : पंजाब के कैबिनेट मंत्री हरजोत सिंह बैंस...

मोहाली में बनेगा जल भवन, एक छत के नीचे मिलेंगी सभी सेवाएं: मुंडिया

  चंडीगढ़, 5 अगस्त मुख्यमंत्री स भगवंत सिंह मान के नेतृत्व...

पंजाब में बड़ा हादसा! लंगर स्थल पर विस्फोट ,कई लोग झुलसे ,6 की हालत गंभीर

  बरनाला : बरनाला में एक बड़ी घटना सामने आई...